Skip to playerSkip to main content
  • 4 years ago
ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਆਪਸੀ ਫੁੱਟ ਆਪ ਮੁਹਾਰੇ ਜੱਗ ਜਾਹਰ ਹੋ ਰਹੀ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਮਨਪ੍ਰੀਤ ਸਿੰਘ ਇਆਲੀ ਬਾਰੇ ਤਿੱਖਾ ਬਿਆਨ ਦਿੱਤਾ ਸੀ। ਹਾਲਾਂਕਿ ਅਗਲੇ ਦਿਨ ਹੀ ਵਲਟੋਹਾ ਨੇ ਆਪਣੇ ਬਿਆਨ ਬਦਲ ਲਏ ਸਨ ਪਰ ਫੇਰ ਵੀ ਸ਼੍ਰੋਮਣੀ ਅਕਾਲ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਵਲਟੋਹਾ ਅਤੇ ਇਆਲੀ ਮਸਲੇ ਨੂੰ ਮੀਡੀਆ ਸਾਹਮਣੇ ਸ਼ਾਂਤ ਕਰਨ ਦਾ ਯਤਨ ਕੀਤਾ। ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈਸ ਵਾਰਤਾ ਦੌਰਾਨ ਵਲਟੋਹਾ ਵੱਲੋਂ ਦਿੱਤੇ ਬਿਆਨ 'ਤੇ ਸਫਾਈ ਦਿੱਤੀ। #Chandumajra #sukhbeerbadal #virsasinghvaltoha

Category

🗞
News

Recommended