Skip to playerSkip to main content
  • 3 years ago
ਪੰਜਾਬੀ ਗਾਇਕ ਸਿੰਗਾ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗਾਇਕ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਕੀਤੀ ਹੈ, ਜਿਸ ’ਚ ਉਸ ਨੇ ਸੀ. ਐੱਮ. ਭਗਵੰਤ ਮਾਨ ਤੋਂ ਮਦਦ ਦੀ ਗੁਹਾਰ ਲਾਈ ਹੈ। ਸਿੰਗਾ ਨੇ ਦੱਸਿਆ ਕਿ 10 ਅਗਸਤ ਨੂੰ ਉਨ੍ਹਾਂ ਦੇ ਵਕੀਲ ਨੇ ਫ਼ੋਨ ਕਰਕੇ ਦੱਸਿਆ ਸੀ ਕਿ ਕਪੂਰਥਲਾ ਵਿਚ ਇਕ ਗੀਤ ਸਬੰਧੀ ਉਨ੍ਹਾਂ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਉਕਤ ਗੀਤ ’ਤੇ ਅਜਨਾਲਾ ’ਚ ਵੀ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਸਿੰਗਾ ਨੇ ਕਿਹਾ ਕਿ ਉਹ ਕਿਸੇ ਵੀ ਧਰਮ ਦੇ ਖਿਲਾਫ ਨਹੀਂ ਹਨ ਅਤੇ ਜੇਕਰ ਉਨ੍ਹਾਂ ਕੋਈ ਗਲਤੀ ਕੀਤੀ ਹੈ ਤਾਂ ਉਹ ਸਜ਼ਾ ਦਾ ਹੱਕਦਾਰ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ।
.
After Singer Singa's Live, S.S.P. Entry of, listen to what will happen now!
.
.
.
#singganews #punjabnews #punjabisinger

Category

🗞
News
Comments

Recommended