ਸ੍ਰੀ ਫ਼ਤਹਿਗੜ੍ਹ ਸਾਹਿਬ: ਥਾਣਾ ਫ਼ਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਫ਼ਿਰੋਜ਼ਪੁਰ ਵਿਖੇ ਦਾਜ ਦੀ ਮੰਗ ਅਤੇ ਸਹੁਰੇ ਪਰਿਵਾਰ ਦੇ ਲਗਾਤਾਰ ਤਸ਼ੱਦਦ ਤੋਂ ਤੰਗ ਆ ਕੇ ਇੱਕ 24 ਸਾਲਾ ਨਵ-ਵਿਆਹੁਤਾ ਵੱਲੋਂ ਖੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫ਼ਤਿਹਗੜ੍ਹ ਸਾਹਿਬ ਦੇ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਮਾਪਿਆਂ ਨੇ ਦੋਸ਼ ਲਗਾਇਆ ਹੈ ਕਿ ਵਿਆਹ ਤੋਂ ਬਾਅਦ ਹੀ ਸਹੁਰਾ ਪਰਿਵਾਰ ਕੋਮਲਪ੍ਰੀਤ ਨੂੰ ਦਾਜ-ਦਹੇਜ ਲਈ ਲਗਾਤਾਰ ਤੰਗ-ਪ੍ਰੇਸ਼ਾਨ ਅਤੇ ਮਾਨਸਿਕ ਤੌਰ 'ਤੇ ਉਤਪੀੜਤ ਕਰ ਰਿਹਾ ਸੀ। ਪਰਿਵਾਰ ਅਨੁਸਾਰ ਰੱਖੜੀ ਦੇ ਤਿਉਹਾਰ ਵੇਲੇ ਜਦੋਂ ਉਹ ਆਪਣੇ ਪੇਕੇ ਆਈ ਸੀ, ਤਾਂ ਉਸ ਨੇ ਆਪਣਾ ਦੁੱਖ ਜ਼ਾਹਰ ਕਰਦਿਆਂ ਕਿਹਾ ਸੀ ਕਿ ਜੇਕਰ ਸਹੁਰੇ ਪਰਿਵਾਰ ਦਾ ਤਸ਼ੱਦਦ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਉਹ ਆਪਣੀ ਜਾਨ ਦੇ ਦੇਵੇਗੀ। ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪਤੀ ਲਖਬੀਰ ਸਿੰਘ, ਸਹੁਰਾ ਸਰਬਜੀਤ ਸਿੰਘ, ਸੱਸ ਕੁਲਦੀਪ ਕੌਰ ਅਤੇ ਜੇਠ ਜਤਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਪਤੀ ਅਤੇ ਸਹੁਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਫ਼ਰਾਰ ਸੱਸ ਅਤੇ ਜੇਠ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਹਿਰਾਸਤ ਵਿੱਚ ਲੈ ਲਿਆ ਜਾਵੇਗਾ।
Transcript
00:00foreign
00:04foreign
00:04foreign
00:04foreign
00:04foreign
00:14foreign
00:27foreign
00:45foreign
00:54foreign
01:00foreign