Skip to playerSkip to main content
  • 19 minutes ago
ਪਟਿਆਲਾ: ਜਿੱਥੇ ਪੂਰੇ ਦੇਸ਼ ਵਿੱਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਿੱਖ ਕੌਮ ਵੱਲੋਂ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਦੇ ਆਲੇ-ਦੁਆਲੇ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਬੰਦੀ ਛੋੜ ਦਿਵਸ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦਾ ਆਲਾ-ਦੁਆਲਾ ਦੀਵਿਆਂ ਦੀ ਰੌਸ਼ਨੀ ਨਾਲ ਰੌਸ਼ਨ ਦਿਖਾਈ ਦਿੱਤਾ। ਇਸ ਮੌਕੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਜੋ ਮੀਰੀ-ਪੀਰੀ ਦੇ ਮਾਲਕ ਅਤੇ ਬੰਦੀ ਛੋੜ ਦਾਤਾ ਵਜੋਂ ਜਾਣੇ ਜਾਂਦੇ ਹਨ, ਨੇ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦ 52 ਰਾਜਿਆਂ ਨੂੰ ਰਿਹਾਅ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਰਿਹਾਈ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ 'ਤੇ ਸੰਗਤ ਵੱਲੋਂ ਦੇਸੀ ਘਿਓ ਦੇ ਦੀਵੇ ਜਗਾ ਕੇ ਦੀਪਮਾਲਾ ਕੀਤੀ ਗਈ ਸੀ। ਇਸੇ ਇਤਿਹਾਸਕ ਘਟਨਾ ਦੀ ਯਾਦ ਵਿੱਚ ਸਿੱਖ ਕੌਮ ਵੱਲੋਂ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ।

Category

🗞
News
Transcript
00:26Satsang with Mooji
00:30I love you.
01:10This is the first time to explore this region.
01:11We picked a lot of products from Sana'an to the right side of the world.
01:20There are a lot of products like that.
01:21They're usually a person who is in our world.
01:22This is the best way to compare this to our local community.

Recommended